ਫ਼ਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਾਈਟ ਕੈਂਪ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਆਨ ਲਾਈਨ ਅਪਲਾਈ ਕੀਤਾ ਹੈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ। ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਪ੍ਰਾਰਥੀ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78891-75575 ਅਤੇ 78888-48823 ਨੰਬਰਾਂ ’ਤੇ ਸਪੰਰਕ ਕੀਤਾ ਜਾ ਸਕਦਾ ਹੈ।