28 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ’ਚ ਵੀਰਵਾਰ ਨੂੰ ਮੁੜ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। 30 ਮਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ’ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ। ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਬਾਰੇ ਮੌਸਮ ਵਿਭਾਗ ਚੰਡੀਗੜ੍ਹ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਓਧਰ ਮੰਗਲਵਾਰ ਨੂੰ ਲੁਧਿਆਣਾ ਤੇ ਬਠਿੰਡਾ ਪੰਜਾਬ ’ਚ ਸਭ ਤੋਂ ਗਰਮ ਰਹੇ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਪਾਰ ਰਿਹਾ। ਲੁਧਿਆਣਾ ’ਚ ਤਾਪਮਾਨ 40.6 ਤੇ ਬਠਿੰਡਾ ’ਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਸੰਖੇਪ: ਮੌਸਮ ਵਿਭਾਗ ਨੇ ਪੰਜਾਬ ਵਿੱਚ ਕੱਲ੍ਹ ਤੋਂ ਮੀਂਹ ਅਤੇ ਹਨੇਰੀ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਔਰੇਂਜ ਅਲਰਟ ਜਾਰੀ ਕੀਤਾ ਹੈ।