21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕੁੱਝ ਜ਼ਿਲ੍ਹਿਆਂ ਲਈ ਰਾਹਤ ਦੀ ਖ਼ਬਰ ਆਈ ਹੈ। ਮੌਸਮ ਵਿਭਾਗ ਵਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨ ਮੀਂਹ ਪਵੇਗਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਜੇਕਰ, ਬੀਤੇ ਦਿਨ ਮੰਗਲਵਾਰ ਦੇ ਤਾਪਮਾਨ ਦੀ ਗੱਲ ਕਰੀਏ, ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ।
ਅੱਜ ਕਿੱਥੇ-ਕਿੱਥੇ ਪਵੇਗਾ ਮੀਂਹ?ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪਰ, ਮੋਹਾਲੀ, ਰੂਪਨਗਰ (ਐਸਏਐਸ ਨਗਰ) ਅਤੇ ਨਵਾਂ ਸ਼ਹਿਰ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਦੀ ਭੱਵਿਖਬਾਣੀ ਹੈ। ਇਸ ਤੋਂ ਇਲਾਵਾ ਬਾਕੀ ਸੂਬੇ ਵਿੱਚ ਰਾਤ ਦਾ ਤਾਪਮਾਨ ਗਰਮ ਰਹਿਣ ਲਈ ਯੈਲੋ ਅਲਰਟ ਜਾਰੀ ਹੈ। ਦਿਨ ਵੇਲ੍ਹੇ ਤਾਪਮਾਨ ਆਮ ਦਿਨਾਂ ਵਾਂਗ ਰਹੇਗਾ।
23 ਮਈ ਤੋਂ ਬਦਲੇਗਾ ਮੌਸਮ ?
ਮੌਸਮ ਵਿਭਾਗ ਵਲੋਂ ਦਿੱਤੀ ਤਾਜ਼ਾ ਅੱਪਡੇਟ ਮੁਤਾਬਕ ਉਪਰ ਦਿੱਤੇ 5 ਜ਼ਿਲ੍ਹਿਆਂ ਤੋਂ ਇਲਾਵਾ 22 ਮਈ ਬਾਕੀ ਸਾਰੇ ਜ਼ਿਲ੍ਹੇ ਡ੍ਰਾਈ ਰਹਿਣਗੇ, ਭਾਵ ਆਮ ਦਿਨਾਂ ਵਾਂਗ ਮੌਸਮ ਜਾਰੀ ਰਹੇਗਾ। ਫਿਰ 23 ਮਈ ਤੋਂ ਲੈ ਕੇ 25 ਮਈ ਤੱਕ ਅਸਮਾਨੀ ਗਰਜ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕਿੰਨਾ ਰਿਹਾ ਬਠਿੰਡਾ ਅਤੇ ਪਠਾਨਕੋਟ ਦਾ ਤਾਪਮਾਨ
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਗਰੂਰ ਵਿੱਚ 44.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜਦਕਿ, ਪਠਾਨਕੋਟ ਵਿੱਚ ਘੱਟ ਤੋਂ ਘੱਟ ਤਾਪਮਾਨ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ –
ਪਟਿਆਲਾ ਦਾ ਤਾਪਮਾਨ – ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਚੰਡੀਗੜ੍ਹ ਦਾ ਤਾਪਮਾਨ – ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
ਅੰਮ੍ਰਿਤਸਰ ਦਾ ਤਾਪਮਾਨ – ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
ਜਲੰਧਰ ਦਾ ਤਾਪਮਾਨ – ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
ਲੁਧਿਆਣਾ ਦਾ ਤਾਪਮਾਨ – ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ ਰਹੇਗਾ।
ਬਠਿੰਡਾ ਦਾ ਤਾਪਮਾਨ – ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਰਹੇਗਾ।
ਸੰਖੇਪ: ਪੰਜਾਬ ਦੇ ਕਈ ਹਿੱਸਿਆਂ ‘ਚ ਅੱਜ ਮੀਂਹ ਦੇ ਆਸਾਰ ਹਨ। ਮੌਸਮ 25 ਮਈ ਤੱਕ ਬਦਲਿਆ ਰਹੇਗਾ। ਹਲਕੀ ਠੰਡਕ ਨਾਲ ਰਾਹਤ ਮਿਲਣ ਦੀ ਉਮੀਦ।