ਪਟਿਆਲਾ, 23 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਮੇਲ ਪੁੱਜੀ ਹੈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਸਕੂਲ ਪ੍ਰਬੰਧਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਕੂਲ ਅਤੇ ਬੱਚਿਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਸਕੂਲਾਂ ਨੂੰ ਮਿਲੀ ਮੇਲ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਬ ਬਲਾਸਟ ਹੋਣ ਦੀ ਧਮਕੀ ਦਿੱਤੀ ਗਈ ਹੈ। ਐੱਸ ਐਸ ਪੀ ਵਰੁਣ ਸ਼ਰਮਾ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਇਆ ਹੈ ਅਤੇ ਪੁਲਿਸ ਟੀਮਾਂ ਵੱਲੋਂ ਇਸਦੀ ਜਾਂਚ ਕਰਨ ਦੇ ਨਾਲ ਸਕੂਲਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।