punjabi language

ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਨਗਰ ਕੌਂਸਲ ਅਮਲੋਹ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਦਫਤਰ ਦੇ ਸਾਰੇ ਕੰਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਹੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਦਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। 

ਉਹਨਾਂ ਦੱਸਿਆ ਕਿ ਅਮਲੋਹ ਵਿਖੇ ਅੰਗਰੇਜ਼ੀ ਵਿੱਚ ਲੱਗਿਆ ਸਵਾਗਤੀ ਗੇਟ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਸ ਬੋਰਡ ਨੂੰ ਪੰਜਾਬੀ ਵਿੱਚ ਲਿਖਵਾ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਉਸ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਉਹਨਾਂ ਕਿਹਾ ਕਿ ਇਹ ਸਵਾਗਤੀ ਗੇਟ ਪਹਿਲਾਂ ਦਾ ਲੱਗਿਆ ਹੋਇਆ ਹੈ ਅਤੇ ਇਸ ਨੂੰ ਬਦਲਵਾਉਣ ਲਈ ਕਾਰਵਾਈ ਕਰ ਦਿੱਤੀ ਗਈ ਹੈ। 

ਕਾਰਜ ਸਾਧਕ ਅਫਸਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬੀ ਰਾਜ ਭਾਸ਼ਾ ਐਕਟ ਅਨੁਸਾਰ ਹੀ ਨਗਰ ਕੌਂਸਲ ਵਿੱਚ ਕੰਮ ਕੀਤਾ ਜਾਂਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।