- ਨਵੇਂ ਸਾਲ ਮੌਕੇ ਸਰਬੱਤ ਦੀ ਭਲਾਈ ਲਈ ਕੀਤੀ ਅਰਦਾਸ
ਫਿਰੋਜ਼ਪੁਰ, 05 ਜਨਵਰੀ 2024:
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ੍ਰੀ ਗੁਰੂ ਗੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੀ.ਡਬਲਯੂ.ਡੀ. ਬਲਾਕ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਉਪਰੰਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪੀ.ਡਬਲਯੂ.ਡੀ. ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।