ਪਟਿਆਲਾ , 24 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਦੰਦਾਂ ਦੀ ਜਾਂਚ ਲਈ ਸਰਕਾਰੀ ਡੈਂਟਲ ਕਾਲਜ ‘ਚ ਲਿਆਂਦਾ ਗਿਆ। ਇਸ ਦੌਰਾਨ ਰਾਜੋਆਣਾ ਨੇ ਕਿਹਾ ਕਿ ਫਾਂਸੀ ਸਬੰਧੀ ਮਾਮਲੇ ਤੇ ਅੱਜ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ, ਸੁਪਰੀਮ ਕੋਰਟ ਵਿੱਚ ਪੰਜ ਸਾਲ ਤੋਂ ਮਾਮਲਾ ਪਿਆ ਹੈ, ਹੁਣ ਬਹੁਤ ਉਡੀਕ ਹੋ ਚੁੱਕੀ ਹੈ ਤੇ ਹੁਣ ਅੰਤਿਮ ਫ਼ੈਸਲਾ ਹੋਣਾ ਚਾਹੀਦਾ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਵੀ ਅਗਲਾ ਫੈਸਲਾ ਲੈਣ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ’ਚ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ’ਤੇ ਪੰਜਾਬ ’ਚ ਤਇਨਾਤ ਫ਼ੌਜੀ ਦਸਤਿਆਂ ਨੂੰ ਤੁਰੰਤ ਵਾਪਸ ਬੁਲਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ 30 ਸਾਲਾਂ ਤੋਂ ਕੈਦ ’ਚ ਹਨ ਤੇ ਉਨ੍ਹਾਂ ਦੀ ਸਜ਼ਾ-ਏ-ਮੌਤ ਰਾਜਨੀਤਿਕ ਪ੍ਰਭਾਵਾਂ ਦਾ ਨਤੀਜਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਸ ਫ਼ੈਸਲੇ ਨੂੰ ਧਾਰਮਿਕ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਗਿਆ।
ਸੰਖੇਪ:
