ਚੰਡੀਗੜ੍ਹ, 10 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿਚ ਮੌਤ ਦਾ ਮਾਮਲਾ ਹਾਈਕੋਰਟ ਪਹੁੰਚਿਆ ਹੈ। ਵਕੀਲ ਨਵਕਿਰਨ ਸਿੰਘ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ।
ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਗਊ ਸੈੱਸ ਲਗਾਉਂਦੀ ਹੈ ਅਤੇ ਇਸ ਟੈਕਸ ਤੋਂ 100 ਕਰੋੜ ਰੁਪਏ ਇਕੱਠੇ ਕਰ ਚੁੱਕੀ ਹੈ, ਫਿਰ ਵੀ ਰਾਜਵੀਰ ਵਰਗੇ ਨੌਜਵਾਨ ਅਜੇ ਵੀ ਜਾਨਵਰਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।
ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀੇ, ਉਹ ਪਿਛਲੇ 11 ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਰਾਜਵੀਰ ਨੇ ਬੁੱਧਵਾਰ ਸਵੇਰੇ 10:55 ਵਜੇ ਆਖਰੀ ਸਾਹ ਲਏ।