ਚੰਡੀਗੜ੍ਹ, 14 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੀ ਖਾਲੀ ਹੋਈ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਚੋਣ ਵਾਸਤੇ ਭਰੇ ਤਿੰਨ ਆਜ਼ਾਦ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ, ਮਹਾਰਾਸ਼ਟਰ ਸੂਬੇ ਨਾਲ ਸਬੰਧਤ ਪ੍ਰਭਾਕਰਦਾਦਾ ਦੱਤਾਤ੍ਰੇਅ ਜਾਨਵੇਕਰ ਤੇ ਹੈਦਰਾਬਾਦ ਨਾਲ ਸਬੰਧਤ ਕਾਂਟੇ ਸਿਆਨਾ ਸ਼ਾਮਲ ਹਨ।
ਵਰਨਣਯੋਗ ਹੈ ਕਿ ਰਾਜ ਸਭਾ ਲਈ ਨਾਮਜ਼ਦਗੀ ਭਰਨ ਲਈ ਦਸ ਵਿਧਾਇਕਾਂ ਵਲੋਂ ਤਾਈਦ (ਸਮਰਥਨ) ਦੇਣ ਦੀ ਸ਼ਰਤ ਜ਼ਰੂਰੀ ਹੈ। ਉਮੀਦਵਾਰ ਦੇ ਨਾਮਜ਼ਦਗੀ ਪੇਪਰ ’ਤੇ ਦਸ ਵਿਧਾਇਕਾਂ ਦੇ ਨਾਮ ਤੇ ਉਨ੍ਹਾਂ ਦੇ ਹਸਤਾਖਰ ਹੋਣਾ ਜਰੂਰੀ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕਰਨ ਉਪਰੰਤ ਸੰਜੀਵ ਅਰੋੜਾ ਨੇ ਰਾਜ ਸਭਾ ਦੇ ਮੈਂਬਰ ਵਜੋਂ ਅਸਤੀਫ਼ਾ ਦਿੱਤਾ ਸੀ ਜਿਸ ਕਾਰਨ ਇਹ ਸੀਟ ਖਾਲੀ ਹੋਈ ਸੀ।