12 ਅਗਸਤ 2024 : ਪੰਜਾਬੀ ਸੰਗੀਤ ਤੇ ਫਿਲਮ ਇੰਡਸਟਰੀ ‘ਚ ਆਪਣੀ ਗਾਇਕੀ ਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸਟਾਰ ਰਣਜੀਤ ਬਾਵਾ ਦੇ ਨਾਮ ਤੋਂ ਅੱਜ ਹਰ ਕੋਈ ਜਾਣੂ ਹੈ। ਆਪਣੀ ਉੱਚੀ ਸੂਚੀ ਗਾਇਕੀ ਦੇ ਦਮ ਤੇ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਚ ਵੱਖਰੀ ਥਾਂ ਬਣਾਈ ਹੈ। ਉਨ੍ਹਾਂ ਦੇ ਗਾਏ ਹੁਣ ਤੱਕ ਦੇ ਹਰ ਇਕ ਗੀਤ ਨੂੰ ਲੋਕਾਂ ਨੇ ਸਿਰ ਮੱਥੇ ਲਗਾਇਆ ਹੈ। ਗਾਇਕ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਵੱਖ ਪਛਾਣ ਬਣਾਈ ਹੈ। ਇਸਦੇ ਨਾਲ ਹੀ ਗਾਇਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।
ਗਾਇਕ ਨੇ ਸ਼ੇਅਰ ਕੀਤੀ ਬਚਪਨ ਦੀ ਵੀਡੀਓ
ਇਸੀ ਵਿਚਾਲੇ ਗਾਇਕ ਨੇ ਬਚਪਨ ਦੀ ਵੀਡੀਓ ਆਪਣੇ ਇੰਸਟਾਗ੍ਰਾਮ ਉੱਤੇ ਸਾਂਝੀ ਕੀਤੀ ਹੈ। ਵੀਡੀਓ ਵਿੱਚ ਗਾਇਕ ਕਿਸੇ ਸਕੂਲ ਫੰਕਸ਼ਨ ਵਿੱਚ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਪੋਸਟ ਨੂੰ ਵੇਖ ਕੇ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਰਣਜੀਤ ਬਾਵਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ।