10 ਅਕਤੂਬਰ 2024 : Free Ration : ਦੇਸ਼ ਦੇ ਗਰੀਬ ਲੋਕਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਯੋਜਨਾ (PMGKAY) ਅਗਲੇ ਸਾਲ ਤਕ ਮੁਫਤ ਅਨਾਜ ਮਿਲਦਾ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਮੁਫਤ ਅਨਾਜ ਦੀ ਵੰਡ ਨੂੰ 4 ਸਾਲ ਤਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਸਰਕਾਰ ਹੁਣ 2028 ਤੱਕ ਗਰੀਬਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਏਗੀ।
ਕੇਂਦਰ ਸਰਕਾਰ ਚੁੱਕੇਗੀ ਯੋਜਨਾ ਦਾ ਖਰਚ
ਮੋਦੀ ਸਰਕਾਰ ਨੇ ਬੁੱਧਵਾਰ (9 ਅਕਤੂਬਰ 2024) ਨੂੰ ਕਈ ਯੋਜਨਾਵਾਂ ਨੂੰ ਹਰੀ ਝੰਡੀ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਨੇ ਜੁਲਾਈ 2024 ਤੋਂ ਦਸੰਬਰ 2028 ਤਕ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (PMGKAY) ਅਤੇ ਹੋਰ ਕਲਿਆਣਕਾਰੀ ਯੋਜਨਾਵਾਂ ਤਹਿਤ ਮੁਫਤ ਫੋਰਟੀਫਾਈਡ ਚੌਲਾਂ ਦੀ ਸਪਲਾਈ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਕਾਸ ਅਤੇ ਪੋਸ਼ਣ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਾਰਾ ਖਰਚਾ ਕਰੀਬ 17,082 ਕਰੋੜ ਰੁਪਏ ਹੋਵੇਗਾ, ਜੋ ਕੇਂਦਰ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਅਪ੍ਰੈਲ 2022 ‘ਚ ਮਾਰਚ 2024 ਤਕ ਦੇਸ਼ ਭਰ ਵਿਚ ਚੌਲਾਂ ਦੀ ਮਜ਼ਬੂਤ ਪਹਿਲ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ। ਇਹ ਕੰਮ ਪੜਾਅਵਾਰ ਕੀਤਾ ਜਾਣਾ ਸੀ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹੁਣ ਤਕ ਇਸ ਨੂੰ ਤਿੰਨ ਪੜਾਵਾਂ ‘ਚ ਸਫਲਤਾਪੂਰਵਕ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗਰੀਬਾਂ ਨੂੰ ਮੁਫ਼ਤ ਫੋਰਟੀਫਾਈਡ ਚੌਲਾਂ ਦੀ ਸਪਲਾਈ ਨਾਲ ਅਨੀਮੀਆ ਤੇ ਸੂਖਮ ਪੌਸ਼ਟਿਕ ਤੱਤਾਂ ਦੀ ਘਾਟ ਦੀ ਸਮੱਸਿਆ ਦੂਰ ਹੋ ਜਾਵੇਗੀ।
ਸੜਕ ਪ੍ਰੋਜੈਕਟ ਨੂੰ ਵੀ ਮਨਜ਼ੂਰੀ
ਕੇਂਦਰੀ ਮੰਤਰੀ ਮੰਡਲ ਨੇ ਰਾਜਸਥਾਨ ਤੇ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਸੜਕੀ ਪ੍ਰਾਜੈਕਟਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਨ੍ਹਾਂ ਖੇਤਰਾਂ ‘ਚ 2,280 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸ ਲਈ ਕੁੱਲ 4,406 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਲੋਥਲ, ਗੁਜਰਾਤ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (NMHC) ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ।