ਫ਼ਰੀਦਕੋਟ 11 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) :

ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ‘ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਸਰਗਰਮ ਪਹੁੰਚ ਅਪਣਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਭਾਗਾਂ ਜਿਵੇਂ ਪਾਵਰਕਾਮ, ਪੁਲਿਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ । ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ਹਿਰ ਦੇ ਸੁੰਦਰੀਕਰਨ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਮੱਸਿਆਵਾਂ ਤੇ ਤੁਰੰਤ ਕਾਰਵਾਈ ਕਰਦਿਆਂ ਕੁਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ । ਉਨ੍ਹਾਂ ਕਿਹਾ ਕਿ ਆਨ-ਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। 

 ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਰੋਜ਼ਾਨਾ ਪ੍ਰਸ਼ਾਸਨਿਕ/ਕਰ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ ਕੁੱਲ 41 ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰ ਲਿਆ ਜਾਵੇਗਾ।

ਇਸ ਮੌਕੇ ਸ੍ਰੀ ਪੁਨੀਤ ਸ਼ਰਮਾ ਐਸ.ਡੀ.ਐਮ ਫ਼ਰੀਦਕੋਟ, ਸ੍ਰੀ ਰਜਿੰਦਰ ਸਿੰਘ ਐਸ.ਡੀ.ਐਮ ਕੋਟਕਪੂਰਾ, ਸ੍ਰੀ ਵਿਕਰਮਜੀਤ ਐਸ.ਡੀ.ਐਮ ਜੈਤੋ, ਸ੍ਰੀ ਵਰੁਣ ਨਾਗਪਾਲ ਸਹਾਇਕ ਕਮਿਸ਼ਨਰ ਸਟੇਟ ਟੈਕਸ,ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਮਨੀਸ਼ ਕੁਮਾਰ, ਐਕਸੀਅਨ ਸ਼ਮਿੰਦਰ ਸਿੰਘ,ਐਕਸੀਅਨ ਨਵੀਨ ਕੁਮਾਰ, ਸ੍ਰੀ ਤ੍ਰਿਲੋਚਨ ਸਿੰਘ, ਡੀ.ਐਸ.ਪੀ, ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ੍ਰੀ ਨਰੇਸ਼ ਸਿੰਗਲਾ, ਚੇਅਰਮੈਨ ਫ਼ਰੀਦਕੋਟ ਸ੍ਰੀ ਗੁਰਪ੍ਰੀਤ ਸਿੰਘ , ਸ੍ਰੀ ਰਵਿੰਦਰ ਗੋਇਲ ਚੇਅਰਮੈਨ ਕੋਟਕਪੂਰਾ, ਸ੍ਰੀ ਗੋਪਾਲ ਕ੍ਰਿਸ਼ਨ ਸ਼ੈਲੀ ਗਰਗ ਚੇਅਰਮੈਨ ਜੈਤੋ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।