Pradhan Mantri Awas Yojana

ਫ਼ਰੀਦਕੋਟ 31 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):- ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਨਵੇਂ ਸਰਵੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਨਵੀਆਂ ਰਜਿਸਟ੍ਰੇਸ਼ਨਾਂ ਲਈ ਪੋਰਟਲ ਖੋਲ੍ਹਿਆ ਗਿਆ ਹੈ, ਜਿਸਦੀ ਅੰਤਿਮ ਮਿਤੀ 31 ਮਾਰਚ 2025 ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਹਰ ਪਿੰਡ ਵਿੱਚ ਵੱਖ-ਵੱਖ ਸਰਵੇਅਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਜ਼ਿਲਾ ਅਤੇ ਬਲਾਕ ਪੱਧਰ ਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ ਆਵਾਸ+2024 ਮੋਬਾਈਲ ਐਪ ਰਾਹੀਂ ਆਪ ਵੀ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਦਾ ਅਵਸਰ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਸੰਖੇਪ
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਨਵੇਂ ਸਰਵੇ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਸਰਵੇ ਦਾ ਮੁੱਖ ਉਦੇਸ਼ ਘਰਾਂ ਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਨੂੰ ਆਵਾਸ ਦੇ ਮੌਕੇ ਮਹਿਲਾ ਅਤੇ ਆਰਥਿਕ ਤੌਰ 'ਤੇ ਸਮਰਥਿਤ ਕਰਨਾ ਹੈ। ਇਸ ਯੋਜਨਾ ਨਾਲ ਨਵੇਂ ਘਰ ਬਨਵਾਏ ਜਾਣਗੇ ਅਤੇ ਲੋਕਾਂ ਨੂੰ ਆਵਾਸ ਦੀ ਬੇਹਤਰੀ ਦੇ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।