ਸ੍ਰੀ ਅਨੰਦਪੁਰ ਸਾਹਿਬ 13 ਜਨਵਰੀ (ਪੰਜਾਬੀ ਖਬਰਨਾਮਾ ਬਿਊਰੋ ):- 26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ ਲਈ ਸਮੂਹ ਅਧਿਕਾਰੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਮਾਗਮ ਦੌਰਾਨ ਸਮਰਪਣ ਭਾਵਨਾਂ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਇਆ ਜਾ ਸਕੇ।

    ਇਹ ਜਾਣਕਾਰੀ ਸੰਦੀਪ ਕੁਮਾਰ ਤਹਿਸੀਲਦਾਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਸਵੇਰੇ 10 ਵਜੇ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੀ ਚੋਣ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ। ਸਮਾਰੋਹ ਦੀਆਂ ਤਿਆਰੀਆਂ ਅਤੇ ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।