ਸੰਗਰੂਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਵਧਾਉਣ ਲਈ ਵਿਆਪਕ ਪੱਧਰ ’ਤੇ ਮਿਸ਼ਨ ਇਨਰੋਲਮੈਂਟ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਨਾਲ ਨਾਲ ਹੋਰ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੁਹਿੰਮ ਦਾ ਹਿੱਸਾ ਬਣਦੇ ਹੋਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਵਿਧਾਵਾਂ ਦੇ ਉੱਚੇ ਹੋਏ ਮਿਆਰ ਬਾਰੇ ਜਾਗਰੂਕਤਾ ਪੈਦਾ ਕਰਨਗੇ।
ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮÇੁਹੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਸਮੀਖਿਆ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 22 ਫਰਵਰੀ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮੈਗਾ ਦਾਖਲਾ ਮੁਹਿੰਮ ਦਾ ਆਗਾਜ਼ ਕਰਦੇ ਹੋਏ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਘਰ ਘਰ ਤੱਕ ਪਹੁੰਚ ਕਰਦਿਆਂ ਪ੍ਰੇਰਨਾ ਮੁਹਿੰਮ ਜੋਸ਼ੋ ਖਰੋਸ਼ ਨਾਲ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਮਾਪਿਆਂ ਨਾਲ ਨਿਰੰਤਰ ਰਾਬਤਾ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲੋਂ ਵਿਰਵੇ ਬੱਚਿਆਂ ਨੂੰ ਇਸ ਨਵੇਂ ਵਿਦਿਅਕ ਸੈਸ਼ਨ ਦੌਰਾਨ ਸਕੂਲਾਂ ਵਿੱਚ ਦਾਖਲਾ ਦਿਵਾਉਣ ਲਈ ਵੀ ਲੋੜੀਂਦੇ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦਾ ਸਹਿਯੋਗ ਲੈਂਦੇ ਹੋਏ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਨੂੰ ਵਧ ਚੜ੍ਹ ਕੇ ਯਕੀਨੀ ਬਣਾਇਆ ਜਾਵੇ ਤਾਂ ਜੋ ਪਿਛਲੇ ਸਾਲਾਂ ਨਾਲੋਂ ਇਸ ਸਾਲ ਦਾਖਲਾ ਦਰ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਸੁਨਾਮ ਪਰਮੋਦ ਸਿੰਗਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਮੇਵਾ ਸਿੰਘ ਸਿੱਧੂ, ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਬਲਜਿੰਦਰ ਕੌਰ,

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।