ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਰੋਪੜ ਦੇ ਆਰਟੀਓ ਗੁਰਵਿੰਦਰ ਜੌਹਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਤਿਆਰੀ ਸਬੰਧੀ ਕੁਤਾਹੀ ਵਰਤਣ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ, ਜੋ ਇਸ ਸਮੇਂ ਰੋਪੜ ਵਿੱਚ ਆਰਟੀਓ ਵਜੋਂ ਤਾਇਨਾਤ ਸਨ, ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ਼ਤਿਹਾਰਬਾਜ਼ੀ

ਜਾਣਕਾਰੀ ਅਨੁਸਾਰ ਆਰਟੀਓ ਉਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਦੌਰਾਨ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਨੂੰ ਬੱਸਾਂ ਮੁਹੱਈਆ ਕਰਵਾਉਣ ਵਿੱਚ ਘੋਰ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ। ਨਤੀਜੇ ਵਜੋਂ, ਆਰਟੀਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

News18
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।