12 ਜੂਨ (ਪੰਜਾਬੀ ਖਬਰਨਾਮਾ): ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੇ ਭਾਰਤੀ ਕ੍ਰਿਕਟਰ ਮੁਹੰਮਦ ਸ਼ਮੀ ਦੇ ਵਿਆਹ ਦੀਆਂ ਖਬਰਾਂ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਫਵਾਹਾਂ ਦਾ ਬਾਜ਼ਾਰ ਗਰਮ ਹੈ ਕਿ ਦੋਵੇਂ ਸਟਾਰ ਖਿਡਾਰੀ ਨਿਕਾਹ ਕਰਨ ਵਾਲੇ ਹਨ। ਇਸ ਦੇ ਚੱਲਿਦਆਂ ਪ੍ਰਸ਼ੰਸਕ ਉਲਝਣ ਵਿੱਚ ਪੈ ਗਏ। ਹਾਲਾਂਕਿ ਸਾਨੀਆ ਮਿਰਜ਼ਾ ਦੇ ਪਿਤਾ ਨੇ ਇਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਸਾਨੀਆ ਮਿਰਜ਼ਾ ਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਇਕ-ਦੂਜੇ ਤੋਂ ਵੱਖ ਹੋ ਚੁੱਕੇ ਹਨ। ਦੂਜੇ ਪਾਸੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਆਪਣੀ ਪਤਨੀ ਹਸੀਨ ਜਹਾਂ ਤੋਂ ਵੱਖ ਰਹਿ ਰਹੇ ਹਨ। ਅਜਿਹੇ ‘ਚ ਖ਼ਬਰ ਆਈ ਕਿ ਸਾਨੀਆ ਮਿਰਜ਼ਾ ਤੇ ਮੁਹੰਮਦ ਸ਼ਮੀ ਨਿਕਾਹ ਕਰਨ ਵਾਲੇ ਹਨ। ਹੁਣ ਸਾਨੀਆ ਮਿਰਜ਼ਾ ਦੇ ਪਿਤਾ ਇਮਰਾਨ ਮਿਰਜ਼ਾ ਨੇ ਇਨ੍ਹਾਂ ਅਫਵਾਹਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਸੱਚ ਦੱਸਿਆ ਹੈ। ਸਾਨੀਆ ਦੇ ਪਿਤਾ ਨੇ ਐੱਨਡੀਟੀਵੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਵੀ ਖ਼ਬਰਾਂ ਚੱਲ ਰਹੀਆਂ ਹਨ ਉਹ ਪੂਰੀ ਤਰ੍ਹਾਂ ਬਕਵਾਸ ਹਨ।
ਦਰਅਸਲ ਹਾਲ ਹੀ ਵਿਚ ਸਾਨੀਆ ਮਿਰਜ਼ਾ ਹੱਜ ਯਾਤਰਾ ‘ਤੇ ਰਵਾਨਾ ਹੋਈ ਹੈ। ਸਾਨੀਆ ਨੇ ਹੱਜ ਯਾਤਰਾ ‘ਤੇ ਜਾਣ ਦੀ ਆਪਣੀ ਖੁਸ਼ੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਸ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ, ‘ਲੰਮੀ ਉਡੀਕ ਤੋਂ ਬਾਅਦ ਉਸ ਨੂੰ ਇਸ ਪਵਿੱਤਰ ਯਾਤਰਾ ‘ਤੇ ਜਾਣ ਦਾ ਮੌਕਾ ਮਿਲਿਆ ਹੈ। ਉਹ ਜਲਦੀ ਹੀ ਸਾਊਦੀ ਅਰਬ ਦੇ ਪਵਿੱਤਰ ਸ਼ਹਿਰ ਮੱਕਾ ‘ਚ ਹੋਵੇਗੀ। ਜ਼ਿਕਰਯੋਗ ਹੈ ਕਿ ਸਾਨੀਆ ਮਿਰਜ਼ਾ ਨੇ ਆਪਣੀ ਹੱਜ ਯਾਤਰਾ ਸ਼ੁਰੂ ਕਰ ਦਿੱਤੀ ਹੈ।