ਬਰਨਾਲਾ, 16 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਬਰਨਾਲਾ ਵਿਚ ਸਰਪੰਚ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਸੁਖਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ।
ਜਾਣਕਾਰੀ ਹੈ ਕਿ ਚਿੱਟਾ ਵੇਚਣ ਤੋਂ ਰੋਕਣ ‘ਤੇ ਸਰਪੰਚ ਦਾ ਕਤਲ ਕਰ ਦਿੱਤਾ ਗਿਆ। ਕਤਲ ਪਿੱਛੇ ਚੁਣਾਵੀ ਰੰਜਿਸ਼ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਰਪੰਚ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ। ਸੁਖਜੀਤ ਸਿੰਘ ਪਿੰਡ ਛੰਨਾ ਗੁਲਾਬ ਸਿੰਘ ਦਾ ਸਰਪੰਚ ਸੀ।
ਜਾਣਕਾਰੀ ਮਿਲੀ ਹੈ ਕਿ 40-50 ਕਾਤਲਾਂ ਨੇ ਘਰ ‘ਚ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ। ਦੋਸ਼ੀਆਂ ਨੇ ਹਵਾ ‘ਚ ਗੋਲੀਆਂ ਵੀ ਚਲਾਈਆਂ। ਹਮਲੇ ਵਿੱਚ ਮ੍ਰਿਤਕ ਸਰਪੰਚ ਤੋਂ ਇਲਾਵਾ ਉਸ ਦਾ ਪਿਤਾ ਅਤੇ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਮ੍ਰਿਤਕ ਸਰਪੰਚ ਦੀ ਲਾਸ਼ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ, ਜਿੱਥੇ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੀ ਪੁੱਜੇ।
ਸੰਖੇਪ:
ਬਰਨਾਲਾ ਵਿੱਚ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਹੋਈ, ਜਿੱਥੇ ਸਰਪੰਚ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਸ਼ਹਿਰ ਵਿੱਚ ਕਾਫੀ ਦਹਿਸ਼ਤ ਮਚਾ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਅਪਰਾਧੀ ਦੀ ਤਲਾਸ਼ ਜਾਰੀ ਹੈ।
, 16 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):