baba ji

08 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਨੂੰ ਲੈ ਕੇ ਡੇਰਾ ਬਿਆਸ ਦੇ ਵਿੱਚ ਹੰਗਾਮੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡੇਰਾ ਬਿਆਸ ਨੇ ਵੱਡਾ ਫੈਸਲਾ ਲਿਆ ਹੈ। ਡੇਰਾ ਬਿਆਸ ਵਿੱਚ ਹੋਣ ਵਾਲੇ 11 ਮਈ ਦੇ ਸਤਿਸੰਗ ਪ੍ਰੋਗਰਾਮ ਨੂੰ ਰੱਦ ਕੀਤਾ ਗਿਆ ਹੈ।

ਸੰਖੇਪ: ਡੇਰਾ ਬਿਆਸ ਨੇ ਭਾਰਤ-ਪਾਕਿਸਤਾਨ ਵਿਚ ਤਨਾਅ ਨੂੰ ਧਿਆਨ ਵਿੱਚ ਰੱਖਦੇ ਹੋਏ 11 ਮਈ ਦਾ ਸਤਿਸੰਗ ਪ੍ਰੋਗਰਾਮ ਰੱਦ ਕਰ ਦਿੱਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।