School Holidays this Week(ਪੰਜਾਬੀ ਖਬਰਨਾਮਾ) – ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਜ਼ਿਆਦਾਤਰ ਸੂਬਿਆਂ ‘ਚ ਬਾਰਿਸ਼ ਸ਼ੁਰੂ ਹੋ ਗਈ। ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਬਣਿਆਂ ਹੈ, ਉੱਥੇ ਹੀ ਇਹ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ਉਤੇ ਸਕੂਲ ਬੰਦ (School closed) ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਸ ਸਥਿਤੀ ਵਿਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ। ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ (Schools Closed in Mumbai) ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।