School of Eminence

ਬੱ ਚਿਆਂ ਲਈ ਬਣਾਏ 118 ਸਕੂਲ ਆਫ਼ ਐਮੀਨੈਂ ਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਬਦਲਾਅ ਆਇਆ ਹੈ। ਪਿਛਲੇ 18 ਮਹੀਨਿਆਂ ਵਿੱਚ, ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸੁਧਾਰਨ ਵਿੱਚ ਭਾਰੀ ਨਿਵੇਸ਼ ਕੀਤਾ ਹੈ, ਜਿਸ ਨਾਲ ਸੂਬੇ ਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਦਾ ਰਾਹ ਪੱਧਰਾ ਹੋਇਆ ਹੈ।

ਸਿੱਖਿਆ ਖੇਤਰ ਦੀ ਨੁਹਾਰ ਬਦਲਣ ਦੇ ਇਰਾਦੇ ਨਾਲ ਭਗਵੰਤ ਸਿੰਘ ਮਾਨ ਇਸ ਪਹਿਲ ਦੀ ਅਗਵਾਈ ਕਰ ਰਹੇ ਹਨ, ਜੋ ਸਿੱਖਿਆ ਦੀ ਵਧ ਰਹੇ ਵਪਾਰੀਕਰਨ ਲਈ ਅਤਿ ਲੋੜੀਂਦੀ ਰਾਹਤ ਲੈ ਕੇ ਆਇਆ ਹੈ। 118 ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਨੇ ਮਾਪਿਆਂ ਵਿੱਚ ਨਵੀਂ ਆਸ ਜਗਾਈ ਹੈ, ਜਿਹੜੇ ਲੰਮੇ ਸਮੇਂ ਤੋਂ ਆਪਣੇ ਬੱਚਿਆਂ ਲਈ ਮਿਆਰੀ ਅਤੇ ਕਿਫਾਇਤੀ ਸਿੱਖਿਆ ਦੀ ਲੋੜ ਮਹਿਸੂਸ ਕਰ ਰਹੇ ਸਨ। ਇਸ ਸੈਸ਼ਨ ਵਿੱਚ ਇਨ੍ਹਾਂ ਸਕੂਲਾਂ ਦੀ ਗਿਣਤੀ ਤਿੰਨ ਗੁਣਾ ਤੱਕ ਵਧਾਉਣ ਦੇ ਉਦੇਸ਼ ਨਾਲ, ਸਿੱਖਿਆ ਖੇਤਰ ਵਿੱਚ ਮੁਕਾਬਲੇ ਨੂੰ ਹੁਣ ਇਕ ਸਕਾਰਾਤਮਕ ਪੱਖੋਂ ਦੇਖਿਆ ਜਾ ਰਿਹਾ ਹੈ, ਨਾ ਕਿ ਇੱਕ ਭਾਰ ਵਜੋਂ।

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਰਹੇ ਦਾਖਲੇ ਤੋਂ ਸਾਬਿਤ ਹੁੰਦਾ ਹੈ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ‘ਤੇ ਲੋਕਾਂ ਵੱਲੋਂ ਭਰੋਸਾ ਜਤਾਇਆ ਜਾ ਰਿਹਾ ਹੈ।  

ਮਾਨ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਸਿੱਖਿਆ ਕ੍ਰਾਂਤੀ ਵਿਆਪਕ ਬਦਲਾਅ ਦਾ ਕਾਰਨ ਬਣੇ ਅਤੇ ਇੱਕ ਅਜਿਹਾ ਵਾਤਾਵਰਣ ਸਿਰਜੇ ਜਿੱਥੇ ਮਾਪੇ ਆਪਣੀ ਬੱਚਿਆਂ ਦੇ ਭਵਿੱਖ ਵਿੱਚ ਨਿਰਭਰਤਾਪੂਰਵਕ ਨਿਵੇਸ਼ ਕਰ ਸਕਣ। ਇਹ ਪਹਿਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ, ਜੋ ਸਰਕਾਰੀ ਸਿੱਖਿਆ ‘ਤੇ ਲੋਕਾਂ ਦਾ ਵਿਸ਼ਵਾਸ਼ ਮੁੜ ਵਧਾਉਣ ਲਈ ਸਰਕਾਰ ਦੇ ਪੱਕੇ ਇਰਾਦੇ ਨੂੰ ਦਰਸਾਉਂਦੀ ਹੈ।