ਫਿਰੋਜ਼ਪੁਰ, 19 ਜਨਵਰੀ 2024.

   ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ 2024 ਨੂੰ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।

  ਇਹ ਹੁਕਮ ਇਨ੍ਹਾਂ ਪ੍ਰੀਖਿਆਂਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।