ਚੰਡੀਗੜ੍ਹ 24 ਜੂਨ (ਪੰਜਾਬੀ ਖਬਰਨਾਮਾ) : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਫਸਰ ਏਡੀਜੀਪੀ (ਕਾਨੂੰਨ ਤੇ ਵਿਵਸਥਾ) ਗੁਰਿੰਦਰ ਸਿੰਘ ਢਿੱਲੋਂ ਨੇ ਸੇਵਾ ਮੁਕਤੀ ਦੇ ਸਮੇਂ ਤੋਂ ਪਹਿਲਾਂ ਹੀ ਨੌਕਰੀ ਛੱਡ ਦਿੱਤੀ ਹੈ।
ਢਿੱਲੋਂ ਨੇ ਕਿਹਾ ਕਿ ਉਹਨਾਂ ਨੇ ਪੁਲਿਸ ਵਿਭਾਗ ਵਿੱਚ 30 ਸਾਲ ਦੀ ਸਰਵਿਸ ਕੀਤੀ ਹੈ ਅਤੇ ਹੁਣ ਉਹਨਾਂ ਨੇ ਸਵੈ-ਇੱਛਕ ਸੇਵਾ ਮੁਕਤੀ (ਵੀਆਰਐਸ) ਲੈ ਲਈ ਹੈ। ਉਹਨਾਂ ਇਹ ਵੀ ਕਿਹਾ ਕਿ ਸਵੈ-ਇੱਛਕ ਸੇਵਾ ਮੁਕਤੀ ਲੈ ਕੇ ਉਹ ਆਪਣੇ ਆਪ ਨੂੰ ਅਜ਼ਾਦ ਜਿਹਾ ਮਹਿਸੂਸ ਕਰ ਰਹੇ ਹਨ।
ਜਿਕਰਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ। ਹਲਕਿਆਂ ਵਿੱਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਕੋਈ ਰਾਜਨੀਤਿਕ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
