ਚੰਡੀਗੜ੍ਹ, 24 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) – ਪੰਜਾਬ ਦੀ ਰਾਜਨੀਤੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਮਾਨਸਾ ਵਿੱਚ ਵੱਡਾ ਝਟਕਾ ਲੱਗਾ ਹੈ ।ਸ਼੍ਰੋਮਣੀ ਅਕਾਲੀ ਦਲ (ਬ) ਦੇ ਮਾਨਸਾ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬਾਂਸਲ ਪਾਰਟੀ ਨ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।

ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਘੁੰਮਣ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ। ਹਨੀਸ਼ ਬਾਂਸਲ ਅਕਾਲੀ ਦਲ ਵਿਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਰਹਿ ਚੁੱਕੇ ਹਨ ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੂਰਨ ਤੌਰ ਤੇ ਤਨਦੇਹੀ ਅਤੇ ਮਿਹਨਤ ਨਾਲ ਯੋਗਦਾਨ ਪਾਵਾਂਗਾ ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।