ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਡੀਜੀਪੀ ਨੂੰ ਮੁੱਖ ਮੰਤਰੀ ਖਿਲਾਫ ਦਸ ਗੁਰੂ ਸਾਹਿਬਾਨ ਦੀਆਂ ਤਸਵੀਰਾਂ ‘ਤੇ ਸ਼ਰਾਬ ਛਿੜਕਣ ਅਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਤਸਵੀਰ ਤੇ ਪਿਸ਼ਾਬ ਕਰਨ ਵਾਲੀ ਵੀਡੀਓ ਦੇ ਮੁੱਦੇ ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਵਫਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਾਨਾ ਸਕੱਤਰ ਸ਼ੇਰ ਸਿੰਘ ਮੰਡ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਲਵੰਤ ਸਿੰਘ ਮੰਨਣ, ਅੰਤਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜ ਖੇੜੀ, ਸੁਰਜੀਤ ਸਿੰਘ ਤੁਗਲਵਾਲ ਸੁਰਜੀਤ ਸਿੰਘ ਕੰਗ ਬਲਦੇਵ ਸਿੰਘ ਕੈਮਪੁਰੀ ਸੁਰਜੀਤ ਸਿੰਘ ਗੜੀ ਮੇਜਰ ਸਿੰਘ ਅਤੇ ਦਲਜੀਤ ਸਿੰਘ ਭਿੰਡਰ ਸ਼ਾਮਿਲ ਸਨ।

ਵਫਦ ਨੇ ਡੀਜੀਪੀ ਦੇ ਧਿਆਨ ਵਿੱਚ ਲਿਆਂਦਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਦੀ ਵਾਇਰਲ ਹੋਈ ਵੀਡੀਓ ਦੀ ਜਾਂਚ ਕਰਵਾਈ ਹੈ ਅਤੇ ਜਿਸ ਵਿੱਚ ਇਹ ਵੀਡੀਓ ਸਹੀ ਪਾਈ ਗਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਵੀ ਇਹ ਫੈਸਲਾ ਕੀਤਾ ਹੈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਨੂੰ ਲੈ ਕੇ ਪੁਲਿਸ ਦੇ ਕੋਲ ਸ਼ਿਕਾਇਤ ਦਰਜ ਕੀਤੀ ਜਾਵੇਗੀ। ਜਿਸ ਦੇ ਮੱਦੇਨਜ਼ਰ ਅੱਜ ਇਹ ਸ਼ਿਕਾਇਤ ਕੀਤੀ ਗਈ ਹੈ।।

ਵਫਦ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਇੱਕ ਝੂਠੀ ਰਿਪੋਰਟ ਤਿਆਰ ਕੀਤੀ ਹੈ ਜੋ ਕਿ ਬਿਲਕੁਲ ਝੂਠੀ ਤੇ ਜਾਅਲੀ ਹੈ।

ਵਫਦ ਨੇ ਕਿਹਾ ਕਿ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਮਤਾ ਪਾਸ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰੀ ਭਗਵੰਤ ਮਾਨ ਦੇ ਖਿਲਾਫ ਬੇਅਦਬੀ ਅਤੇ ਕੁਫਰ ਵਾਲੀ ਵੀਡੀਓ ਨੂੰ ਲੈ ਕੇ ਸ਼ਿਕਾਇਤ ਕਰੇਗੀ। ਵਫਦ ਨੇ ਮੁੱਖ ਮੰਤਰੀ ਖਿਲਾਫ ਬੀਐਨਐਸਐਸ ਅਤੇ ਹੋਰ ਧਰਾਵਾਂ ਸਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।