2 ਸਤੰਬਰ 2024 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਅਤੇ ਭਾਰੀ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਦੋਵੇਂ ਸੂਬਿਆਂ ’ਚ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲਿਆ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ।

ਇਸ ਦੌਰਾਨ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੂੰ ਮੀਂਹ ਤੇ ਹੜ੍ਹਾਂ ਦੀ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਅੱਜ ਵੀ ਹੈਦਰਾਬਾਦ ਸਣੇ ਤਿਲੰਗਾਨਾ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਮੁੱਖ ਮੰਤਰੀ ਰੈੱਡੀ ਨੇ ਵੀ ਹਾਲਾਤ ਦਾ ਜਾਇਜ਼ਾ ਲੈਣ ਲਈ ਮੰਤਰੀਆਂ, ਅਧਿਕਾਰੀਆਂ ਅਤੇ ਜਨਤਾ ਦੇ ਨੁਮਾਇੰਦਿਆਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ।

ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਨੇ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਦੋਵੇਂ ਸੂਬਿਆਂ ਵਿੱਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕੇੇਂਦਰ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।

ਕੇਂਦਰੀ ਗ੍ਰਹਿ ਰਾਜ ਮੰਤਰੀ ਬਾਂਦੀ ਸੰਜੇ ਕੁਮਾਰ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਤਿਲੰਗਾਨਾ ਦੇ ਖੰਮਾਮ ਵਿੱਚ ਮੀਂਹ ਤੇ ਹੜ੍ਹਾਂ ਕਾਰਨ ਵਿਗੜੇ ਹਾਲਾਤ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣਕਾਰੀ ਦਿੱਤੀ ਹੈ। ਸ਼ਾਹ ਦੇ ਹੁਕਮਾਂ ’ਤੇ ਐੱਨਡੀਆਰਐੱਫ ਦੀਆਂ ਨੌਂ ਟੀਮਾਂ ਤਿਲੰਗਾਨਾ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।