Stock Market

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਤਿੰਨ ਦਿਨਾਂ ਦੇ ਨਿਘਾਰ ਤੋਂ ਬਾਅਦ ਆਲਮੀ ਬਾਜ਼ਾਰਾਂ ਵਿਚ ਸਕਾਰਾਤਮਕ ਰੁਖ਼ ਦਰਮਿਆਨ ਬੁੱਧਵਾਰ ਨੂੰ ਬੈਂਚਮਾਰਕ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ BSE ਸੈਂਸੈਕਸ 230.17 ਅੰਕ ਚੜ੍ਹ ਕੇ 80,967.68 ’ਤੇ ਪਹੁੰਚ ਗਿਆ। NSE ਨਿਫਟੀ 70.25 ਅੰਕ ਵਧ ਕੇ 24,612.75 ’ਤੇ ਪਹੁੰਚ ਗਿਆ। ਉਧਰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ ਸ਼ੁਰੂਆਤੀ ਕਾਰੋਬਾਰ ਵਿਚ 19 ਪੈਸੇ ਡਿੱਗ ਕੇ 85.80 ਦੇ ਪੱਧਰ ਨੂੰ ਪਹੁੰਚ ਗਿਆ।

ਸੈਂਸੈਕਸ ਫਰਮਾਂ ਵਿੱਚੋਂ ਭਾਰਤੀ ਏਅਰਟੈੱਲ, ਈਟਰਨਲ, ਇੰਡਸਇੰਡ ਬੈਂਕ, ਮਾਰੂਤੀ, ਟਾਟਾ ਮੋਟਰਜ਼ ਅਤੇ ਬਜਾਜ ਫਾਇਨਾਂਸ ਪ੍ਰਮੁੱਖ ਲਾਭਕਾਰੀ ਰਹੇ। ਹਾਲਾਂਕਿ ਟਾਟਾ ਕੰਸਲਟੈਂਸੀ ਸਰਵਿਸਿਜ਼, ਅਲਟਰਾਟੈਕ ਸੀਮੈਂਟ, ਟਾਈਟਨ ਅਤੇ ICICI ਬੈਂਕ ਪੱਛੜ ਗਏ। ਏਸ਼ਿਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225 ਸੂਚਕ ਅੰਕ, ਸ਼ੰਘਾਈ ਦਾ ਐਸਐਸਈ ਕੰਪੋਜ਼ਿਟ ਸੂਚਕ ਅੰਕ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਕਾਫ਼ੀ ਉੱਚੇ ਪੱਧਰ ’ਤੇ ਕਾਰੋਬਾਰ ਕਰ ਰਹੇ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੁਖ਼ ਨਾਲ ਬੰਦ ਹੋਏ।

ਸੰਖੇਪ: ਤਿੰਨ ਦਿਨਾਂ ਦੇ ਠਹਿਰਾਅ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਮਜ਼ਬੂਤ ਚੜ੍ਹਾਵ ਦਰਸਾਇਆ ਹੈ, ਜਿਸ ਨਾਲ ਨਿਵੇਸ਼ਕਾਂ ਵਿੱਚ ਉਮੀਦਾਂ ਵਧੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।