ਪੰਜਾਬੀ ਸੰਗੀਤ ਜਗਤ ‘ਚ ਆਪਣੀ ਆਵਾਜ਼ ਨਾਲ ਲੋਕਾਂ ਦੇ ਦਿਲਾਂ ਵਿੱਚ ਰਾਜ਼ ਕਰਨ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਇਨੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ ਹਿੰਮਤ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਈਰਲ ਹੋ ਰਹੀਆਂ ਹਨ।

ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਵੀ ਸ਼ੁਰੂ ਹੋ ਗਈਆਂ ਹਨ। ਦੱਸ ਦੇਈਏ ਕਿ ਗਾਇਕ ਨੂੰ ਹਾਲ ਹੀ ਵਿੱਚ ਸ਼ਗਨ ਪਿਆ ਹੈ, ਜਿਸ ਵਿੱਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੇ ਹਨ।
ਹਿੰਮਤ ਸੰਧੂ ਨੇ ਇਹ ਤਸਵੀਰਾਂ ਖੁਦ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਹਨ। ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ਕਿ Khushiaan Khede❤️🧿… ਇਸਦੇ ਨਾਲ ਹੀ ਪ੍ਰਸ਼ੰਸਕ ਵੀ ਕਲਾਕਾਰ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ-ਬਹੁਤ ਮੁਬਾਰਕ ਪਾਜ਼ੀ, ਕਾਸ਼ ਮੈਂ ਤੁਹਾਡੇ ਖਾਸ ਪਲਾਂ ਵਿੱਚ ਤੁਹਾਡੇ ਨਾਲ ਹੁੰਦਾ🥹❤️✨… ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਹੁਤ-ਬਹੁਤ ਵਧਾਈਆਂ ਸਾਡੇ ਭਰਾ ਨੂੰ…

ਦੱਸ ਦੇਈਏ ਕਿ ਗਾਇਕ ਹਿੰਮਤ ਸੰਧੂ ਦਾ ਵਿਆਹ ਅੱਜ ਗਾਇਕ ਰਵਿੰਦਰ ਗਰੇਵਾਲ ਦੀ ਬੇਟੀ ਸੁਖਮਨੀ ਗਰੇਵਾਲ ਨਾਲ ਹੋਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।