17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਰਾਜਵੀਰ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਆਖਿਆ ਕਿ ਅੱਜ ਮੁੱਖ ਮੰਤਰੀ ਨਾਲ ਮਿਲ ਕੇ ਇਸ ਮਾਮਲੇ ‘ਤੇ ਚਰਚਾ ਕਰਾਂਗਾ।
ਦੱਸ ਦਈਏ ਕਿ 8 ਅਕਤੂਬਰ ਦੀ ਸਵੇਰ ਗਾਇਕ ਦੀ ਮੌਤ ਹੋ ਗਈ ਸੀ। ਉਹ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਮੋਹਾਲੀ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਰੱਖੀ ਗਈ ਹੈ। ਰਾਜਵੀਰ ਜਵੰਦਾ ਦੀ ਅੱਜ ਅੰਤਿਮ ਅਰਦਾਸ ਉਤੇ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ, ਪਿੰਡ ਦੇ ਬਾਹਰ ਵੱਡੇ ਪੰਡਾਲਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਸਿਆਸੀ ਅਤੇ ਫਿਲਮ ਜਗਤ ਦੀਆਂ ਕਈ ਸ਼ਖਸ਼ੀਅਤਾਂ ਦੇ ਪਹੁੰਚਣ ਦੀ ਉਮੀਦ।
ਸੰਖੇਪ: