Paddy Payment

ਫਾਜ਼ਿਲਕਾ, 06 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਕਿਰਿਆ ਤਹਿਤ ਬੀਤੇ ਇੱਕ ਦਿਨ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6 ਲੱਖ 49 ਹਜਾਰ 460 ਬੋਰੀਆਂ ਚੱਕੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੰਦਿਆਂ ਦੱਸਿਆ ਕਿ ਜਿਲੇ ਵਿੱਚ ਬੀਤੇ ਇੱਕ ਦਿਨ 32473 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਬਹੁਤ ਘੱਟ ਗਈ ਹੈ ਅਤੇ ਬੀਤੇ ਦਿਨ ਸਿਰਫ 11916 ਮਿਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਬੀਤੇ ਇੱਕ ਦਿਨ ਵਿੱਚ 11909 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1619.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਹੁਣ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਪੂਰੀ ਤੇਜ਼ੀ ਨਾਲ ਜਾਰੀ ਹੈ ਅਤੇ ਕਿਸਾਨਾਂ ਦੀ ਫਸਲ ਨਾਲੋਂ ਨਾਲ ਖਰੀਦ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਹੁਣ ਥਾਂ ਦੀ ਘਾਟ ਨਹੀਂ ਹੈ। ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 7,31,723 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ ਅਤੇ ਪਨਗ੍ਰੇਨ ਨੇ ਸਭ ਤੋਂ ਵੱਧ 197427 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।