13 ਜੂਨ (ਪੰਜਾਬੀ ਖਬਰਨਾਮਾ):ਜੰਮੂ-ਕਸ਼ਮੀਰ ਪੁਲਿਸ ਨੇ ਬੁੱਧਵਾਰ ਨੂੰ ਡੋਡਾ ਜ਼ਿਲੇ ‘ਚ ਦੋ ਹਮਲਿਆਂ ‘ਚ ਸ਼ਾਮਲ ਚਾਰ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਭਦਰਵਾਹ ਦੇ ਚਤਰਾਗੱਲਾ ‘ਚ ਮੰਗਲਵਾਰ ਨੂੰ ਅੱਤਵਾਦੀਆਂ ਨੇ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਸ ਦੀ ਸਾਂਝੀ ਚੌਕੀ ‘ਤੇ ਗੋਲੀਬਾਰੀ ਕੀਤੀ। ਉਥੇ ਹੀ ਬੁੱਧਵਾਰ ਨੂੰ ਜ਼ਿਲੇ ਦੇ ਗੰਡੋਹ ਇਲਾਕੇ ‘ਚ ਸਰਚ ਪਾਰਟੀ ‘ਤੇ ਹਮਲਾ ਹੋਇਆ ਸੀ, ਜਿਸ ‘ਚ ਇਕ ਪੁਲਸ ਕਰਮਚਾਰੀ ਸਮੇਤ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ।

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ‘ਜੰਮੂ-ਕਸ਼ਮੀਰ ਪੁਲਿਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ, ਜੋ ਭਦਰਵਾਹ, ਥਾਥਰੀ, ਗੰਡੋਹ ਦੇ ਉਪਰਲੇ ਇਲਾਕਿਆਂ ‘ਚ ਮੌਜੂਦ ਮੰਨੇ ਜਾਂਦੇ ਹਨ ਅਤੇ ਅੱਤਵਾਦ ਨਾਲ ਜੁੜੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ ਹਰ ਅੱਤਵਾਦੀ ਲਈ ਲੱਖ ਰੁਪਏ ਦਾ ਐਲਾਨ ਵੀ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਅੱਤਵਾਦੀਆਂ ਦੀ ਮੌਜੂਦਗੀ ਅਤੇ ਗਤੀਵਿਧੀ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।

ਮੰਗਲਵਾਰ ਰਾਤ ਨੂੰ ਪੁਲਿਸ ਨੇ ਰਿਆਸੀ ਜ਼ਿਲੇ ‘ਚ ਯਾਤਰੀ ਬੱਸ ‘ਤੇ ਹਮਲੇ ‘ਚ ਸ਼ਾਮਲ ਅੱਤਵਾਦੀ ਦਾ ਸਕੈਚ ਜਾਰੀ ਕੀਤਾ ਅਤੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਐਤਵਾਰ ਨੂੰ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ 53 ਸੀਟਾਂ ਵਾਲੀ ਬੱਸ ‘ਤੇ ਉਸ ਸਮੇਂ ਗੋਲੀਬਾਰੀ ਕਰ ਦਿੱਤੀ ਜਦੋਂ ਇਹ ਸ਼ਿਵ ਖੋਰੀ ਮੰਦਰ ਤੋਂ ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਨੂੰ ਜਾ ਰਹੀ ਸੀ। ਗੋਲੀਬਾਰੀ ਤੋਂ ਬਾਅਦ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖਮੀ ਹੋ ਗਏ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।