ਚੰਡੀਗੜ੍ਹ(ਪੰਜਾਬੀ ਖ਼ਬਰਨਾਮਾ) ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਕ) (SKM) ਵੱਲੋਂ ਲੋਕ ਸਭਾ ਚੋਣਾਂ 2024 ‘ਚ ਕਿਸਾਨੀ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਕਿਸਾਨੀ ਮੰਗਾਂ ਲਾਗੂ ਨਾ ਕਰਨ ਵਾਲੀਆਂ ਪਾਰਟੀਆਂ ਖਿਲਾਫ਼ ਵੱਡੀ ਰਣਨੀਤੀ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਭਾਰਤੀ ਜਨਤਾ ਭਾਜਪਾ ਦੇ ਵਿਰੋਧ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Government) ਨੂੰ ਵੀ ਸਖਤ ਚੇਤਾਵਨੀ ਦਿੱਤੀ ਹੈ ਕਿ ਉਹ ਜਲਦ ਹੀ ਮੰਡੀਆਂ ਵਿਚੋਂ ਕਿਸਾਨਾਂ ਦੀ ਫਸਲ ਲਿਫਟਿੰਗ ਕਰੇ ਨਹੀਂ ਤਾਂ ਉਸ ਦਾ ਵੀ ਸਖਤ ਵਿਰੋਧ ਕੀਤਾ ਜਾਵੇਗਾ। ਉਥੇ ਹੀ ਕਿਸਾਨਾਂ ਨੂੰ ਭਾਜਪਾ (BJP) ਨੂੰ ਹਰਾਉਣ ਵਾਲੇ ਉਮੀਦਵਾਰ ਨੂੰ ਵੋਟ ਪਾਉਣ ਦੇ ਸੰਦੇਸ਼ ਦਿੱਤਾ ਗਿਆ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਸੰਯੁਕਤ ਮੋਰਚੇ ਵੱਲੋਂ ਪੰਜਾਬ ਭਰ ਦੇ ਪਿੰਡਾਂ ‘ਚ ਕਿਸਾਨਾਂ ਨੂੰ ਭਾਜਪਾ ਆਗੂਆਂ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ, ਜਿਸ ਪਿੱਛੋਂ ਕਿਸਾਨਾਂ ਨੇ ਹੁਣ ਤੱਕ ਲਗਾਤਾਰ ਭਾਜਪਾ ਉਮੀਦਵਾਰਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ ਅਤੇ ਹਰ ਥਾਂ ਆਗੂਆਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!