ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ)

ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਕਿਹਾ ਹੈ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਗੈਰ ਸਮਾਜੀ ਅਨਸਰਾਂ ਤੇ ਪੁਲਿਸ ਦੀ ਤਿੱਖੀ ਨਜ਼ਰ ਰਹੇਗੀ। ਮੇਲਾ ਖੇਤਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਈ ਜਾਵੇਗੀ, ਬਾਹਰਲੇ ਰਾਜਾਂ ਤੇ ਹੋਰ ਜਿਲ੍ਹਿਆਂ ਤੋਂ ਆਉਣ ਜਾਣ ਵਾਲੇ ਵਾਹਨ ਚਾਲਕਾਂ ਲਈ ਬਦਲਵੇ ਰੂਟ ਤਿਆਰ ਕੀਤੇ ਗਏ ਹਨ, ਤਾ ਜੋ ਨਿਰਵਿਘਨ ਆਵਾਜਾਈ ਬਹਾਲ ਰਹੇ।

 ਅੱਜ ਸ੍ਰੀ ਦਸਮੇਸ਼ ਮਾਰਸ਼ਲ ਅਕੈਡਮੀ ਵਿਖੇ ਅਧਿਕਾਰੀਆਂ ਨਾਲ ਵਿਸੇਸ਼ ਦੌਰੇ ਤੇ ਪਹੁੰਚੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਹੋਲਾ ਮਹੱਲਾ ਕੀਰਤਪੁਰ ਸਾਹਿਬ ਵਿਚ 21 ਤੋ 23 ਮਾਰਚ ਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਤੋ 26 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੰਟਰੋਲ ਰੂਮ 24/7 ਕਾਰਜਸ਼ੀਲ ਹੋਣਗੇ, ਸਮੁੱਚੇ ਮੇਲਾ ਖੇਤਰ ਨੂੰ ਸੈਕਟਰਾਂ ਵਿਚ ਵੰਡਿਆ ਗਿਆ ਹੈ, ਹਰ ਸੈਕਟਰ ਵਿਚ ਅਧਿਕਾਰੀ ਤੈਨਾਤ ਹੋਵੇਗਾ, ਵਾਚ ਟਾਵਰ ਲਗਾਏ ਜਾਣਗੇ,ਸ਼ਰਧਾਲੂਆ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਸਮੁੱਚੇ ਮੇਲੇ ਖੇਤਰ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ, ਐਸ.ਪੀ ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ ਅਜੇ ਸਿੰਘ, ਕਾਰਜਕਾਰੀ ਇੰ.ਦਵਿੰਦਰ ਕੁਮਾਰ, ਐਸ.ਡੀ.ਓ ਵਿਵੇਕ ਦੁਰੇਜਾ, ਐਸ.ਐਚ.ਓ ਹਿੰਮਤ ਸਿੰਘ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।