- ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
ਫਤਿਹਗੜ੍ਹ ਚੂੜੀਆਂ (ਬਟਾਲਾ) , 7 ਫਰਵਰੀ (ਪੰਜਾਬੀ ਖ਼ਬਰਨਾਮਾ)
‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਵਿਸ਼ੇਸ਼ ਕੈਂਪ ਲੱਗੇ। ਵਿਸ਼ੇਸ਼ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਲਿਆ।
ਇਸ ਮੌਕੇ ਐਸਡੀਐਮ ਫਤਿਹਗੜ੍ਹ ਚੂੜੀਆਂ ਸੁਖਰਾਜ ਸਿੰਘ ਢਿੱਲੋਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ “ਪੰਜਾਬ ਸਰਕਾਰ, ਤੁਹਾਡੇ ਦੁਆਰ”’ ਮੁਹਿੰਮ ਸ਼ੁਰੂ ਕੀਤੀ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ‘ਪੰਜਾਬ ਸਰਕਾਰ ਤੁਹਾਡੇ ਦੁਆਰ’ਫਤਿਹਗੜ੍ਹ ਚੂੜੀਆਂ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਵਿੱਚ ਲਗਾਤਾਰ ਵਿਸ਼ੇਸ ਕੈਂਪ ਲਗਾਏ ਜਾਣਗੇ। ਜਿਸ ਤਹਿਤ ਕੱਲ 8 ਫਰਵਰੀ ਨੂੰ ਪਿੰਡ ਸਾਰਚੂਰ ਸਵੇਰੇ 10 ਵਜੇ ਤੋਂ 1 ਵਜੇ ਤੱਕ, ਨਾਸਰਕੇ ਦੁਪਹਿਰ 2 ਵਜੇ ਤੋਂ 05 ਵਜੇ ਤੱਕ, ਜਾਂਗਲਾ 10 ਵਜੇ ਤੋਂ 2 ਵਜੇ ਤੱਕ, ਫਤਿਹਗੜ੍ਹ ਚੂੜੀਆਂ ਵਾਰਡ ਨੰ-4 ਵਿਖੇ 10 ਵਜੇ ਤੋਂ 2 ਵਜੇ ਤੱਕ ਵਿਸ਼ੇਸ਼ ਕੈਂਪ ਲੱਗਣਗੇ।
ਐਸਡੀਐਮ ਫਤਿਹਗੜ੍ਹ ਚੂੜੀਆਂ ਸੁਖਰਾਜ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।
ਇਸ ਮੌਕੇ ਦਿਲਬਾਗ ਸਿੰਘ, ਗੁਰਬਿੰਦਰ ਸਿੰਘ ਪ੍ਰਿੰਸ, ਸਖਦੇਵ ਸਿੰਘ, ਸੇਵਾ ਸਿੰਘ, ਜਸਪਾਲ, ਪਿਆਰਾ ਸਿੰਘ,ਅਮ੍ਰਿੰਤਪਾਲ, ਹਰਜੀਤ ਸਿੰਘ ਪਟਵਾਰੀ,