ਬਰਨਾਲਾ, 24 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ “ਵਿਸ਼ੇਸ਼ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ।

ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕਰਨ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੂਰੇ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।                                        

ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ ਜੁਬਲੀ ਮਨਾਈ ਜਾਵੇਗੀ। ਟੀਕਾਕਰਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਕਿ ਪੋਲੀਓ ਆਦਿ ਤੋਂ ਮੁਕਤੀ ਪਾਈ ਗਈ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ , ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਹਰਜੀਤ ਸਿੰਘ,ਗੁਰਦੀਪ ਸਿੰਘ ਟੀਕਾਕਰਨ ਸਹਾਇਕ ਅਤੇ ਸਿਵਾਨੀ ਅਰੋੜਾ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਟੀਕਾਕਰਨ ਦੀ ਸਫਲਤਾ ਲਈ ਵਿਸ਼ੇਸ਼ ਸੈਸ਼ਨ ਲਾਏ ਜਾਣਗੇ। ਜ਼ਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਿਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜਰੂਰ ਕਰਵਾਇਆ ਜਾਵੇ।ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ, ਜਾਗਰੂਕਤਾ ਰੈਲੀ ਅਤੇ ਇੰਟਰ ਸਕੂਲ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!