ਮੋਗਾ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਮੋਗਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉਹਨਾਂ ਸਕੂਲੀ ਵਾਹਨਾਂ ਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਨੁਸਾਰ ਜੁਰਮਾਨਾ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਪਰਮਜੀਤ ਕੌਰ ਨੇ ਦਿੱਤੀ।
ਉਹਨਾਂ ਦੱਸਿਆ ਕਿ ਜੇਕਰ ਫਿਰ ਵੀ ਕਿਸੇ ਸਕੂਲੀ ਵਾਹਨ ਬੱਚਿਆਂ ਨੂੰ ਲਿਆਉਣ ਤੇ ਲਿਜਾਣ ਵੇਲੇ ਸੇਫ ਸਕੂਲ ਪਾਲਿਸੀ ਦੀ ਉਲੰਘਣਾ ਕਰਦੇ ਹਨ ਤਾਂ ਜਾਂ ਇਸ ਸਬੰਧੀ ਹੋਰ ਸ਼ਿਕਾਇਤ/ਸੂਚਨਾ ਹੋਵੇ ਤਾਂ ਚਾਈਲਡ ਹੈਲਪਲਾਈਨ 1098 ਤੇ ਦਿੱਤੀ ਜਾਵੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਦੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਮਾਪਿਆ ਨੂੰ ਵੀ ਇਹ ਅਪੀਲ ਕਿ ਉਹ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ।