ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)

 ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਵਿਦਿਆਰਥੀਆਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਤੇ ਖੇਤੀਬਾੜੀ ਦੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ।

 ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ ਡਾ: ਮਨੀਸ਼ਾ ਭਾਟੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ ਅਤੇ ਗ੍ਰਹਿ ਵਿਗਿਆਨ ਪ੍ਰਯੋਗਸ਼ਾਲਾ ਦਾ ਦੌਰਾ ਕਰਵਾਇਆ। ਉਨਾਂ ਨੇ ਪੀ ਏ ਯੂ ਲੁਧਿਆਣਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਬਾਰੇ ਵੀ  ਵਿਦਿਆਰਥੀਆਂ  ਨੂੰ ਜਾਣੂ ਕਰਵਾਇਆ।

ਸ਼੍ਰੀਮਤੀ ਕਿਰਨਦੀਪ ਕੌਰ, ਪ੍ਰੋਗ੍ਰਾਮ ਸਹਾਇਕ (ਭੂਮੀ ਅਤੇ ਪਾਣੀ ਪ੍ਰਯੋਗਸ਼ਾਲਾ) ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮੱਹਤਤਾ ਬਾਰੇ ਦੱਸਿਆ ਅਤੇ ਵਿਿਦਆਰਥੀਆਂ ਨੂੰ ਪ੍ਰਯੋਗਸ਼ਾਲਾ ਦਾ ਦੌਰਾ ਕਰਵਾਇਆ।ਸ਼੍ਰੀ ਕੁਲਦੀਪ ਸਿੰਘ (ਫਾਰਮ ਮੈਨੇਜਰ) ਨੇ ਕੇ.ਵੀ.ਕੇ ਵਿਖੇ ਸਥਾਪਿਤ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਅਤੇ ਤਕਨਾਲੋਜੀ ਪਾਰਕ ਦਾ ਦੌਰਾ ਕਰਵਾਇਆ। ਵਿਦਿਆਰਥੀਆਂ ਨੂੰ ਪੀ ਏ ਯੂ ਦਾ ਖੇਤੀ ਸਾਹਿਤ ਵੀ ਮੁੱਹਈਆ ਕਰਵਾਇਆ ਗਿਆ। ਅੰਤ ਵਿੱਚ ਸਕੂਲ ਦੇ ਅਧਿਆਪਕਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦੀ ਟੀਮ ਦਾ ਧੰਨਵਾਦ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।