19 ਸਤੰਬਰ 2024 : ਨੇੜਲੇ ਪਿੰਡ ਗਾਗਾ ਦੇ ਇੱਕ ਦਲਿਤ ਮਜ਼ਦੂਰ ਨੇ ਕਰਜੇ ਤੋਂ ਤੰਗ ਆਕੇ ਜ਼ਹਿਰੀਲੀ ਵਸਤੂ ਨਿਕਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਇਸ ਘਟਨਾ ਦੀ ਸੂਚਨਾ ਮਿਲਿਦਿਆਂ ਹੀ ਥਾਣਾ ਲਹਿਰਾਗਾਗਾ ਦੀ ਪੁਲਸ ਨੇ ਆਪਣੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ (45) ਪੁੱਤਰ ਦਰਸ਼ਨ ਸਿੰਘ ਪਿੰਡ ਗਾਗਾ ਆਪਣੇ ਸਿਰ ਚੜ੍ਹੇ ਕਰਜੇ ਕਰਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕਪਿੱਛੇ ਪਤਨੀ ਸਮੇਤ 3 ਬੱਚਿਆਂ ਨੂੰ ਬੇਸਹਾਰਾ ਕਰ ਗਿਆ ਹੈ। ਜਥੇਦਾਰ ਪਰਗਟ ਸਿੰਘ ਗਾਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮਾਫ਼ ਕਰਦਿਆਂ ਆਰਥਿਕ ਮਦਦ ਕੀਤੀ ਜਾਵੇ।