ਚੰਡੀਗੜ੍ਹ, 4 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਦਲ ਖਾਲਸਾ ਨਾਲ ਜੁੜੇ ਨਰਾਇਣ ਸਿੰਘ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਈ ਹੈ। ਘਟਨਾ ਵਿਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਫਾਇਰਿੰਗ ਹੋਇਆ ਹੈ।

ਸੰਖੇਪ

ਦਰਬਾਰ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੌਰਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ। ਹਮਲੇ ਦੀ ਕਾਰਣਵਾਹੀ ਤੇ ਜ਼ਿੰਮੇਵਾਰਾਂ ਦੀ ਜਾਂਚ ਜਾਰੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।