ਚੰਡੀਗੜ੍ਹ, 6 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਗੇਟ ‘ਤੇ ਗੋਲੀਬਾਰੀ ਦੀ ਕੋਸ਼ਿਸ਼ ਕੀਤੀ ਗਈ। ਉਹ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਦੀ ਧਾਰਮਿਕ ਸਜ਼ਾ ਦੇ ਤੌਰ ਪਹਿਰੇਦਾਰੀ ਦੇ ਰਹੇ ਸਨ। ਫਿਰ ਇੱਕ ਬਜ਼ੁਰਗ ਸ਼ਖਸ਼ ਜਿਸ ਦਾ ਨਾਮ ਨਾਰਾਇਣ ਸਿੰਘ ਚੌੜਾ ਉਨ੍ਹਾਂ ਵੱਲ ਵਧੀਆ ਅਤੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਪਰ ਉਨ੍ਹਾਂ ਦੀ ਸੁਰੱਖਿਆ ਲਈ ਤੈਨਾਤ ਏ.ਐਸ.ਆਈ ਜਸਬੀਰ ਸਿੰਘ ਅਤੇ ਏ.ਐਸ.ਆਈ ਹੀਰਾ ਸਿੰਘ ਦੀ ਤੁਰੰਤ ਕਾਰਵਾਈ ਕਾਰਨ ਹਮਲਾਵਰ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

ਹਮਲਾਵਰ ਨੇ ਆਪਣੇ ਪਿਸਤੌਲ ਨਾਲ ਬਾਦਲ ‘ਤੇ ਨੇੜਿਓਂ ਗੋਲੀ ਚਲਾਈ ਪਰ ਗੋਲੀ ਕੰਧ ਨਾਲ ਲੱਗੀ । ਹਮਲਾਵਰ ਨੂੰ ਸਥਾਨਕ ਲੋਕਾਂ ਨੇ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ।

ਸੁਖਬੀਰ ਬਾਦਲ ਹੋਏ ਭਾਵੁਕ, ਸੋਸ਼ਲ ਮੀਡੀਆ ‘ਤੇ ਪਾਈ ਪੋਸਟ
ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੋ ਪੁਲਿਸ ਮੁਲਾਜ਼ਮਾਂ ਏ.ਐਸ.ਆਈ ਜਸਬੀਰ ਸਿੰਘ ਅਤੇ ਏ.ਐਸ.ਆਈ ਹੀਰਾ ਸਿੰਘ ਨੂੰ ਮਿਲੇ ਅਤੇ ਉਹਨਾਂ ਨੂੰ ਜੱਫੀ ਪਾਈ ਅਤੇ ਉਹਨਾਂ ਦੇ ਹੌਂਸਲੇ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਭਾਵੁਕ ਪੋਸਟ ਵੀ ਸ਼ੇਅਰ ਕਰਦੇ ਹੋਏ ਲਿਖਿਆ ਕਿ…ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ।

ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ।
ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।