ਭੰਵਰਾ,ਗਿੱਲ ਸ੍ਰੀ ਮੁਕਤਸਰ ਸਾਹਿਬ , 12 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ) : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਤਨਖਾਹ ਵਜੋਂ ਲਗਾਈ ਸੇਵਾ ਦੇ ਪੰਜਵੇਂ ਪੜਾਅ ’ਚ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਦੇ ਦੂਜੇ ਦਿਨ ਸੇਵਾ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਹੱਥ ’ਚ ਬਰਛਾ ਫੜ ਕੇ ਚੋਬਦਾਰ ਵਜੋਂ ਸੇਵਾ ਨਿਭਾਈ, ਇਸ ਤੋਂ ਇਲਾਵਾ ਲੰਗਰ ਹਾਲ ’ਚ ਬਰਤਨ ਸਾਫ਼ ਕਰਨ ਦੀ ਸੇਵਾ ਕਰਨਗੇ। ਇਸ ਦੌਰਾਨ ਉਨ੍ਹਾਂ ਨੀਲਾ ਚੋਲਾ ਪਹਿਨਿਆ ਹੋਇਆ ਸੀ ਤੇ ਗੁਰਬਾਣੀ ਦੀ ਤੁੱਕ ਲਿਖੀ ਤਖਤੀ ਗਲ ’ਚ ਪਾਈ ਹੋਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਉਪਰ ਉਹ ਚੋਬਦਾਰ ਵਜੋਂ ਸਵੇਰੇ 9 ਤੋਂ 10 ਵਜ੍ਹੇ ਤੱਕ ਸੇਵਾ ਕਰਨਗੇ। ਇਸ  ਉਪਰੰਤ ਉਨ੍ਹਾਂ ਕੀਰਤਨ ਸਰਵਣ ਕਰਨਗੇ ਤੇ ਇਸ ਤੋਂ ਬਾਅਦ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ।

ਸਮਾਚਾਰ ਸਾਰ:
ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿੱਚ ਦੂਜੇ ਦਿਨ ਸੇਵਾ ਕੀਤੀ। ਉਨ੍ਹਾਂ ਨੇ ਬਰਛਾ ਫੜ ਕੇ ਚੋਬਦਾਰ ਵਜੋਂ ਆਪਣੀ ਡਿਊਟੀ ਨਿਭਾਈ ਅਤੇ ਸਿੱਖ ਧਰਮ ਦੇ ਪ੍ਰਤੀ ਆਪਣੀ ਪਿਆਰ ਅਤੇ ਸੇਵਾ ਦਾ ਪ੍ਰਗਟਾਵਾ ਕੀਤਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।