SAD on Sukhbir Badal: ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਮਿਲ ਕੇ ਸੁਖਬੀਰ ਬਾਦਲ ਵੱਲੋਂ ‘ਤਨਖਾਹੀਆ’ ਮਾਮਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਸੰਭਾਵੀ ਧਾਰਮਿਕ ਸਜ਼ਾ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਵਿੱਚ ਕੁੱਲ 18 ਸਿੱਖ ਵਿਦਵਾਨ ਅਤੇ ਬੁੱਧੀਜੀਵੀ ਹਿੱਸਾ ਲੈਣਗੇ। ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ ਹੈ।