ਬਰਨਾਲਾ 27 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ 4 ਵਜੇ ਬਰਨਾਲਾ ਦੇ ਸਿਵਿਲ ਹਸਪਤਾਲ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਨਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਰਹੇਗੀ। ਸੁਖਬੀਰ ਸਿੰਘ ਬਾਦਲ ਜ਼ਖ਼ਮੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਘਟਨਾ ਦੀ ਪੂਰੀ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ ਉਹ ਹਸਪਤਾਲ ਦੇ ਡਾਕਟਰਾਂ ਨਾਲ ਵੀ ਗੱਲ ਕਰਕੇ ਕਰਮਚਾਰੀਆਂ ਦੇ ਬਿਹਤਰ ਇਲਾਜ ਅਤੇ ਦੇਖਭਾਲ ਬਾਰੇ ਜਾਣਕਾਰੀ ਹਾਸਲ ਕਰਨਗੇ।
ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਸੁਖਬੀਰ ਬਾਦਲ ਦੇ ਆਗਮਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿਵਿਲ ਹਸਪਤਾਲ ਵਿੱਚ ਉਨ੍ਹਾਂ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
