14 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਸੁਖਜਿੰਦਰ ਰੰਧਾਵਾ ਨੇ ਐਮਐਲਏ ਵਜੋਂ ਅਸਤੀਫਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਭੇਜ ਦਿੱਤਾ ਹੈ। 

ਉੱਥੇ ਹੀ ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਜਿੱਤੇ ਹਨ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਦੇ ਸਕਦੇ ਹਨ, ਉੱਥੇ ਹੀ ਲੁਧਿਆਣਾ ਲੋਕ ਸਭਾ ਜਿੱਤਣ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਸਕਦੇ ਅਤੇ ਬਰਨਾਲਾ ਤੋਂ ਐਮਐਲਏ ਅਤੇ ਪੰਜਾਬ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦ ਅਸਤੀਫਾ ਦੇਣਗੇ। ਸੰਗਰੂਰ ਤੋਂ ਇਸ ਵਾਰ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਅਸਤੀਫਾ ਦੇਣਗੇ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।