14 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਸੁਪਰੀਮ ਕੋਰਟ (Supreme Court ) ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪਿਛਲੇ ਸਾਲ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਕੇ ਇਸ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ ਸੀ। ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਵਿਰੁੱਧ ਕਈ ਬਿਨੈਕਾਰਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।

ਇਸ਼ਤਿਹਾਰਬਾਜ਼ੀ

ਇਸ ਉਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਪਿਛਲੇ ਸਾਲ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਇਸ ਭਰਤੀ ਨੂੰ ਹੀ ਰੱਦ ਕਰ ਦਿੱਤਾ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।