(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਦੌਰਾਨ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ।

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁਕ ਸਫੇ ਉਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘‘ਮੈਨੂੰ ਖ਼ੁਸ਼ੀ ਹੈ ਕਿ ਰਾਜਪੁਰਾ ਤੋਂ ਮੇਰੇ ਮਿੱਤਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਜੀ ਗੜ੍ਹੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ।

ਪਿਛਲੇ ਦਿਨੀਂ ਗੜ੍ਹੀ ਸਾਬ੍ਹ ਭਾਜਪਾ ‘ਚ ਬਤੌਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋ ਗਏ ਸਨ, ਪਰ ਆਪਣੀ ਮਾਂ ਪਾਰਟੀ ਨੂੰ ਛੱਡਣ ਕਰਕੇ ਹਮੇਸ਼ਾ ਚਿੰਤਿਤ ਰਹਿੰਦੇ ਸਨ। ਅੱਜ ਗੜ੍ਹੀ ਸਾਬ੍ਹ ਦੀ ਘਰ ਵਾਪਸੀ ਨਾਲ ਜਿੱਥੇ ਪਾਰਟੀ ਨੂੰ ਪਟਿਆਲਾ ਜ਼ਿਲ੍ਹੇ ‘ਚ ਵੱਡੀ ਮਜ਼ਬੂਤੀ ਮਿਲੀ ਹੈ, ਉੱਥੇ ਹੀ ਮੈਨੂੰ ਵੀ ਬਹੁਤ ਸਕੂਨ ਮਿਲਿਆ ਹੈ। ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਜਿਸ ਤਰ੍ਹਾਂ ਹਰ ਪਾਸਿਉਂ ਸੁਨੇਹੇ ਆ ਰਹੇ ਹਨ, ਪਾਰਟੀ ਦੇ ਪਟਿਆਲਾ ਸੀਟ ਤੋਂ ਉਮੀਦਵਾਰ ਐਨ ਕੇ ਸ਼ਰਮਾ ਵੱਡੇ ਫ਼ਰਕ ਨਾਲ ਆਉਂਦੀ ਲੋਕ ਸਭਾ ਦੀ ਚੋਣ ਜਿੱਤਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।