ਫਿਰੋਜ਼ਪੁਰ 3 ਮਈ 2024 (ਪੰਜਾਬੀ ਖ਼ਬਰਨਾਮਾ):ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਫਿਰੋਜ਼ੁਪਰ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਵੋਟਰ ਪ੍ਰਣ ਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜੈਨੇਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਨੌਜਵਾਨ ਵੋਟਰਾਂ ਨੂੰ ਵੋਟਰ ਪ੍ਰਣ ਦਿਵਾ ਕੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਨਿਧੀ ਕੁਮਦ ਬਾਮਬਾ, ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ, ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਜ਼ਿਲਾ ਲੋਕ ਸੰਪਰਕ ਅਫਸਰ ਸ. ਅਮਰੀਕ ਸਿੰਘ ਵੀ ਮੌਜੂਦ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੋਟ ਪਾਉਣਾ ਸਾਡਾ ਹੱਕ ਹੈ ਤੇ ਅਸੀਂ ਇਸ ਹੱਕ ਦੀ ਵਰਤੋਂ ਕਰਕੇ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਆਪਣੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਲੋਕਤੰਤਰ ਦੇਸ਼ ਹੈ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭਾਗੇਦਾਰੀ ਬਹੁਤ ਜਰੂਰੀ ਹੈ ਕਿਉਂਕਿ ਵਿਦਿਆਰਥੀ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਵੋਟ ਬਣ ਚੁੱਕੀ ਹੈ ਉਹ 1 ਜੂਨ 2024 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ।

        ਇਸ ਮੌਕੇ ਚੇਅਰਮੈਨ ਡੈਂਟਲ ਕਾਲਜ ਵਰਿੰਦਰ ਸਿੰਘਾਲ, ਡਾਇਰੈਕਟਰ ਗਗਨ ਸਿੰਘਾਲ, ਪ੍ਰਿੰਸੀਪਲ ਡਾ. ਪ੍ਰਸ਼ੋਤਮ ਡਸੂਜਾ, ਡਾ. ਰੁਪਿੰਦਰ ਕੌਰ, ਮੇਜਰ ਬੀ.ਐਸ ਰੰਧਾਵਾ, ਡਾ. ਗੌਰਵ ਗੋਇਲ, ਪੀ.ਆਰ.ਓ ਰਣਜੀਤ ਸਿੰਘ ਸਮੇਤ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!