ਸਿਡਨੀ/13 ਅਪ੍ਰੈਲ( ਪੰਜਾਬੀ ਖਬਰਨਾਮਾ) : ਸਿਡਨੀ ਦੇ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਚਾਕੂ ਨਾਲ ਕੀਤੇ ਗਏ ਹਮਲੇ ਵਿੱਚ 6 ਲੋਕਾਂ ਅਤੇ ਇੱਕ ਸ਼ੱਕੀ ਦੀ ਮੌਤ ਹੋ ਗਈ ਅਤੇ ਇੱਕ ਬੱਚੇ ਸਣੇ ਕਈ ਲੋਕ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਸਹਾਇਕ ਪੁਲਿਸ ਕਮਿਸ਼ਨਰ ਐਂਥਨੀ ਕੁੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇੱਕ ਵਿਅਕਤੀ ਨੇ ਮਾਲ ਵਿੱਚ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਪੁਲਿਸ ਇੰਸਪੈਕਟਰ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ 9 ਲੋਕਾਂ ਨੂੰ ਚਾਕੂ ਮਾਰ ਦਿੱਤਾ। ਹਮਲੇ ’ਚ 6 ਲੋਕਾਂ ਦੀ ਮੌਤ ਹੋ ਗਈ।
ਕੁੱਕ ਨੇ ਕਿਹਾ ਕਿ ਸ਼ੱਕੀ ਨੇ ਇਕੱਲੇ ਹੀ ਅਪਰਾਧ ਨੂੰ ਅੰਜ਼ਾਮ ਦਿੱਤਾ ਅਤੇ ਹੁਣ ਕਿਸੇ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਨਹੀਂ ਪਤਾ ਕਿ ਦੋਸ਼ੀ ਕੌਣ ਸੀ ਅਤੇ ਹਮਲੇ ਦੇ ਪਿੱਛੇ ਦਾ ਮਕਸਦ ਵੀ ਨਹੀਂ ਪਤਾ ਲੱਗਾ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸਿਡਨੀ ਦੇ ਇੱਕ ਭੀੜ-ਭੜੱਕੇ ਵਾਲੇ ਸ਼ਾਪਿੰਗ ਸੈਂਟਰ ਵਿੱਚ ਕਈ ਲੋਕਾਂ ’ਤੇ ਚਾਕੂ ਨਾਲ ਹਮਲਾ ਕੀਤਾ ਅਤੇ ਇੱਕ ਵਿਅਕਤੀ ਨੂੰ ਪÇੁਲਸ ਨੇ ਗੋਲ਼ੀ ਮਾਰ ਦਿੱਤੀ।
