7 ਅਕਤੂਬਰ 2024 : India beat Bangladesh by seven wickets in first T20 ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੀ20 ਮੈਚ ਵਿੱਚ ਅੱਜ ਇੱਥੇ ਬੰਗਲਾਦੇਸ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਬੰਗਲਾਦੇਸ਼ ਦੀ ਟੀਮ ਨੂੰ 127 ਦੌੜਾਂ ’ਤੇ ਆਊਟ ਕਰ ਦਿੱਤਾ। ਉਪਰੰਤ 49 ਗੇਂਦਾਂ ਬਾਕੀ ਰਹਿੰਦੇ ਹੋਏ 128 ਦੌੜਾਂ ਦਾ ਟੀਚਾ ਹਾਸਲ ਕਰ ਕੇ ਜਿੱਤ ਦਰਜ ਕੀਤੀ।
ਭਾਰਤ ਨੇ ਹਾਰਦਿਕ ਪੰਡਿਆ (39 ਨਾਬਾਦ), ਸੰਜੂ ਸੈਮਸਨ (29) ਅਤੇ ਕਪਤਾਨ ਸੂਰਿਆਕੁਮਾਰ ਯਾਦਵ (29) ਦੀਆਂ ਪਾਰੀਆਂ ਦੀ ਬਦੌਲਤ 8.1 ਓਵਰ ਬਾਕੀ ਰਹਿੰਦੇ ਹੋਏ ਤਿੰਨ ਵਿਕਟਾਂ ’ਤੇ 132 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਨੇ 14 ਦੌੜਾਂ ਦੇ ਕੇ ਤਿੰਨ ਵਿਕਟਾਂ ਅਤੇ ਲੈੱਗ ਸਪਿੰਨਰ ਵਰੁਨ ਚੱਕਰਵਰਤੀ ਨੇ 31 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।