Tag: ਸੰਪਰਕ

ਮੈਡੀਕਲ ਅਫ਼ਸਰ ਵੱਲੋਂ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਫਾਜ਼ਿਲਕਾ, 17ਫਰਵਰੀ (ਪੰਜਾਬੀ ਖ਼ਬਰਨਾਮਾ)  ਬਲਾਕ ਖੂਈਖੇੜਾ ਵਿਖੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ ਅਫ਼ਸਰ ਡਾ: ਜਤਿੰਦਰ ਰਾਜ ਸਿੰਘ ਸੈਣੀ ਨੇ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ  ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਸ਼ਨੀਵਾਰ ਨੂੰ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਵੀ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਖੂਈਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈਇਨ੍ਹਾਂ ਮਮਤਾ ਦਿਵਸ ਦਾ ਜਾਇਜ਼ਾ ਲੈਣ ਲਈ ਅੱਜ ਮੈਡੀਕਲ ਅਫ਼ਸਰ ਡਾ: ਜਤਿੰਦਰ ਸੈਣੀ (ਜਨਰਲ ਸਰਜਨ) ਵੱਲੋਂ ਵੱਖਵੱਖ ਪਿੰਡਾਂ ਦਾ ਦੌਰਾ ਕੀਤਾ ਗਿਆਇਸ ਦੌਰਾਨ ਉਨ੍ਹਾਂ ਖੂਈਖੇੜਾ ਅਧੀਨ ਪੈਂਦੇ ਸਤੀਰਵਾਲਾ ਸਬ ਸੈਂਟਰ ਵਿਖੇ ਚੱਲ ਰਹੇ ਮਮਤਾ ਦਿਵਸ ਦਾ ਜਾਇਜ਼ਾ ਲਿਆ ਅਤੇ ਹਾਜ਼ਰ ਕਰਮਚਾਰੀਆਂ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਮਮਤਾ ਦਿਵਸ ਵਾਲੇ ਦਿਨ ਸਿਹਤ ਵਿਭਾਗ ਵਿੱਚ ਚੱਲ ਰਹੀਆਂ ਵੱਖ ਸਿਹਤ ਸਹੂਲਤਾਂ ਬਾਰੇ ਲਾਭਪਾਤਰੀਆਂ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾਉਣ। ਮਮਤਾ ਦਿਵਸ ਦੌਰਾਨ ਆਉਣ ਵਾਲੇ ਸਾਰੇ ਮਾਪਿਆਂ ਅਤੇ ਬੱਚਿਆਂ ਨੂੰ ਪਹਿਲਾਂ ਟੀਕਾਕਰਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਅਗਲੀ ਵਾਰ ਟੀਕਾਕਰਨ ਕਦੋਂ, ਕਿੱਥੇ ਅਤੇ ਕਿਸ ਨੂੰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਜੂਦ ਮਾਵਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਇਲਾਵਾ, ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰਿਕਾਰਡ ਪਹਿਲਾਂ ਤੋਂ ਤਿਆਰ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਜਦੋਂ ਔਰਤ ਦੀ ਡਲਿਵਰੀ ਹੋਣ ਵਾਲੀ ਹੋਵੇ ਤਾਂ ਸਬੰਧਤ ਡਾਕਟਰ ਕੋਲ ਉਸ ਦੀ ਪੂਰੀ ਹਿਸਟਰੀ ਹੋਵੇ, ਜਿਸ ਨਾਲ ਉਸ ਨੂੰ ਡਿਲੀਵਰੀ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ  ਜਣੇਪਾ ਅਤੇ ਬਾਲ ਮੌਤ ਦਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੀਐਚਓ ਰਾਜੇਸ਼ ਕੁਮਾਰ, ਏਐਨਐਮ ਰਜਨੀ, ਸਿਹਤ ਕਰਮਚਾਰੀ ਅਮਿਤ ਕੁਮਾਰ ਅਤੇ ਆਸ਼ਾ ਵਰਕਰ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ

ਡੇਰਾਬਸੀ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ ‘ਆਪ ਦੀ ਸਰਕਾਰ…

ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਬਰਨਾਲਾ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀ ਹਦਾਇਤ ਤਹਿਤ ਵਿੱਦਿਅਕ ਸੈਸ਼ਨ 2024-25 ਲਈ ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਸਕੂਲ ਚੀਮਾ ਜੋਧਪੁਰ ਤੋਂ ਪ੍ਰਚਾਰ…

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਡਾ. ਵਰਿਆਮ  ਸੰਧੂ, ਡਾ. ਦੀਪਕ ਮਨਮੋਹਨ ਤੇ ਗੁਰਭਜਨ ਗਿੱਲ ਵੱਲੋਂ ਲੋਕ ਅਰਪਨ

ਲੁਧਿਆਣਾਃ 17 ਫਰਵਰੀ (ਪੰਜਾਬੀ ਖ਼ਬਰਨਾਮਾ) ਅਮਰੀਕਾ ਦੇ ਸ਼ਹਿਰ ਸੀਆਟਲ ਵੱਸਦੇ ਪੰਜਾਬੀ ਕਵੀ ਗੁਰਪ੍ਰੀਤ ਸੋਹਲ ਦੀ ਪਲੇਠੀ ਕਾਵਿ ਪੁਸਤਕ “ਸੁੱਚੇ  ਬੋਲ” ਪ੍ਰਸਿੱਧ ਪੰਜਾਬੀ ਲੇਖਕ ਡਾ. ਵਰਿਆਮ ਸਿੰਘ ਸੰਧੂ, ਡਾ. ਦੀਪਕ ਮਨਮੋਹਨ…

‘ਘਰ-ਘਰ ਮੁਫ਼ਤ ਰਾਸ਼ਨ’ ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ‘ਘਰ ਘਰ ਮੁਫਤ ਰਾਸ਼ਨ’ ਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ…

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਲੁਧਿਆਣਾਃ 17 ਫਰਵਰੀ (ਪੰਜਾਬੀ ਖ਼ਬਰਨਾਮਾ) ਲਖਵਿੰਦਰ ਸਿੰਘ ਜੌਹਲ (ਡਾ.)ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ…

ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

ਫਰੀਦਕੋਟ 17 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ…

ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ

ਫਰੀਦਕੋਟ 17 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ…

ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ-ਚੇਅਰਮੈਨ ਬਲਬੀਰ ਸਿੰਘ ਪਨੂੰ

ਫਤਹਿਗੜ੍ਹ ਚੂੜੀਆਂ (ਬਟਾਲਾ), 17 ਫਰਵਰੀ (ਪੰਜਾਬੀ ਖ਼ਬਰਨਾਮਾ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60…

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ

 ਫਤਿਹਗੜ੍ਹ ਚੂੜੀਆਂ (ਬਟਾਲਾ), 17 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।…